ਪੰਜਾਬ ਸਰਕਾਰ ਵਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੰਤਰੀ ਤੇ ਹੋਰ ਸ਼ਖਸੀਅਤਾਂ ਸੰਗਤ ਸਮੇਤ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਹੋਏ ਨਤਮਸਤਕ,

,ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰੋਜੈਕਟਾ ਨੂੰ ਨੇਪਰੇ ਚਾੜ੍ਹਨ ਲਈ ਜਲਦੀ ਜਾਰੀ ਹੋਣਗੇ ਫੰਡ:ਅਰੁਣਾ ਚੌਧਰੀ

(ਹੁਸ਼ਿਆਰਪੁਰ), ਅੰਮ੍ਰਿਤਪਾਲਵਾਸੂਦੇਵ:

664th Ravidas Jayanti ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਕਰਾਏ ਰਾਜ ਪੱਧਰੀ ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਸਰਕਾਰ ਵਲੋਂ ਜਲਦ ਹੀ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ।ਤਪ ਅਸਥਾਨ, ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਨਤਮਸਤਕ ਹੋਣ ਉਪਰੰਤ ਸੰਗਤਾਂ ਵਿੱਚ ਸ਼ਾਮਲ ਹੁੰਦਿਆਂ ਸਮਾਜਿਕ ਸੁਰੱਖਿਆ,

ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਵੱਡੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਹੈ

ਇਹ ਪ੍ਰਾਜੈਕਟ ਤੈਅ ਸਮੇਂ ਵਿੱਚ ਮੁਕੰਮਲ ਹੋਵੇਗਾ ਜਿਹੜਾ ਕਿ ਕੋਰੋਨਾ ਮਹਾਮਾਰੀ ਕਾਰਨ ਥੋੜਾ ਵਿਲੰਬਿਤ ਹੋ ਗਿਆ ਸੀ।

ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਅਰੁਨਾ ਚੌਧਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਸਾਹਿਬ ਵਿੱਚ 85 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਲਗਵਾਇਆ ਜਾਵੇਗਾ ਜੋ ਕਿ ਸੰਗਤ ਦੀ ਸਹੂਲਤ ਲਈ 24X7 ਪਾਣੀ ਦੀ ਸਪਲਾਈ ਯਕੀਨੀ ਬਣਾਏਗਾ।ਅਰੁਨਾ ਚੌਧਰੀ ਨੇ ਕਿਹਾ ਕਿ ਖੇਤਰ ਦੀਆਂ ਲੋੜਾਂ ਨੂੰ ਪੂਰੀਆਂ ਕਰਨ, ਸਮੱਸਿਆਵਾਂ ਦੇ ਫੌਰੀ ਹੱਲ ਅਤੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣਾ

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨਛੋਹ ਇਸ ਇਤਿਹਾਸਕ ਖੇਤਰ ਲਈ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਅਤੇ ਮਹਾਂਪੁਰਸ਼ਾਂ ਦੀਆਂ ਸਿਖਿਆਵਾਂ ਦੇ ਪ੍ਰਚਾਰ ਪ੍ਰਸਾਰ ਅਤੇ ਉਨ੍ਹਾਂ ਦੀਆਂ ਢੁਕਵੀਆਂ ਯਾਦਗਾਰਾਂ ਲਈ ਵਚਨਬੱਧ ਹੈ ਜਿਹੜੀਆਂ ਕਿ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ।

ਪੰਜਾਬ ਸਰਕਾਰ ਵਲੋਂ ਜਲਦ ਹੀ 1.74 ਕਰੋੜ ਰੁਪਏ ਜਾਰੀ ਕਰਕੇ ਗੁਰਦੁਆਰਾ ਸਾਹਿਬ ਦੇ ਦੁਆਲੇ ਰਿਟੇਨਿੰਗ ਵਾਲ ਬਣਵਾਈ ਜਾਵੇਗੀ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ 1.74 ਕਰੋੜ ਰੁਪਏ ਜਾਰੀ ਕਰਕੇ ਗੁਰਦੁਆਰਾ ਸਾਹਿਬ ਦੇ ਦੁਆਲੇ ਰਿਟੇਨਿੰਗ ਵਾਲ ਬਣਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਜਗ੍ਹਾ ’ਤੇ ਸ੍ਰੀ ਗੁਰੂ ਰਵਿਦਾਸ ਜੀ ਨੇ 4 ਸਾਲ 2 ਮਹੀਨ 11 ਦਿਨ ਰਹਿ ਕੇ ਤਪ ਕੀਤਾ ਸੀ ਜਿਥੇ ਪੰਜਾਬ ਸਰਕਾਰ ਵਲੋਂ 2 Çਲੰਕ ਸੜਕਾਂ ਲਈ 46 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ ਕਿਉਂਕਿ ਇਨ੍ਹਾਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕਰਨ ਲਈ ਮੰਡੀ ਬੋਰਡ ਵਲੋਂ ਤਕਨੀਕੀ ਪਹਿਲੂਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ।

ਪੰਜਾਬ ਸਰਕਾਰ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬਣਾਈ ਜਾ ਰਹੀ ਮੀਨਾਰ-ਏ-ਬੇਗਮਪੁਰਾ ਪ੍ਰਾਜੈਕਟ ਬਾਰੇ ਅਰੁਨਾ ਚੌਧਰੀ ਨੇ ਕਿਹਾ ਕਿ ਕੁੱਲ 103 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ’ਤੇ ਕਰੀਬ 58 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬਕਾਇਆ 45 ਕਰੋੜ ਰੁਪਏ 31 ਮਾਰਚ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ ਤਾਂ ਜੋ ਇਹ ਪ੍ਰਾਜੈਕਟ ਜਲਦ ਮੁਕੰਮਲ ਕੀਤਾ ਜਾ ਸਕੇ।

ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਰੱਖੀ ਮੰਗ ਨੂੰ ਪ੍ਰਵਾਨ ਕਰਦਿਆਂ ਅਰੁਨਾ ਚੌਧਰੀ ਨੇ ਪਿੰਡ ਦੇ ਸਟੇਡੀਅਮ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਹਮੇਸ਼ਾਂ ਮਨੁੱਖਤਾ, ਸਮਾਜਿਕ ਬਰਾਬਰਤਾ ਅਤੇ ਮਾਨਵਵਾਦੀ ਵਿਚਾਰਧਾਰਾ ਦੀ ਸਿੱਖਿਆ ਦਿੰਦਿਆਂ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।

ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਦੇ ਪ੍ਰਬੰਧਕਾਂ ਨੂੰ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਖੇਤਰ ਦੇ ਪ੍ਰਾਜੈਕਟਾਂ ਨੂੰ ਛੇਤੀ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਵੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਖੇਤਰ ਵਿੱਚ ਚਹੁੰਮੁਖੀ ਵਿਕਾਸ ਕਰਵਾਇਆ ਗਿਆ।
ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ ਚਾਕਰ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਧੰਨਵਾਦ ਕਰਦਿਆਂ ਆਈਆਂ ਸ਼ਖਸੀਅਤਾਂ ਦਾ ਸਵਾਗਤ ਕੀਤਾ। ਕਮੇਟੀ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਨੇ ਆਈਆਂ ਸ਼ਖਸੀਅਤਾਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਅਰੁਨਾ ਚੌਧਰੀ,

ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਸ਼ਖਸੀਅਤਾਂ ਸੰਗਤ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਕਮੇਟੀ ਵਲੋਂ ਸਮਾਜਿਕ ਸੁਰੱਖਿਆ ਮੰਤਰੀ, ਡਾ. ਚੱਬੇਵਾਲ, ਲਵ ਕੁਮਾਰ ਗੋਲਡੀ, ਕਾਂਗਰਸ ਦੇ ਬੁਲਾਰੇ ਨਿਮੀਸ਼ਾ ਮਹਿਤਾ, ਐਡਵੋਕੇਟ ਪੰਕਜ ਕ੍ਰਿਪਾਲ, ਮਹਿੰਦਰ ਸਿੰਘ ਮੱਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲਰਾਠਾਂ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਅਤੇ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ।664th Ravidas Jayanti

Fenugreek for Diabetes