ਬ੍ਰਿਟਿਸ਼ ਕੌਂਸਲ ਵੱਲੋਂ ਮਿਲਿਆ ਖ਼ਿਤਾਬ !!!!!

Gets international dimension Award / ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਬ੍ਰਿਟਿਸ਼ ਕੌਂਸਲ ਵੱਲੋਂ ਐਵਾਰਡ

ਕਪੂਰਥਲਾ 20 ਅਪ੍ਰੈਲ (ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਬ੍ਰਿਟਿਸ਼ ਕੌਂਸਲ ਵੱਲੋਂ ਇੰਟਰਨੈਸ਼ਨਲ ਡਾਈਮੈਨਸ਼ਨ ਇਨ ਸਕੂਲ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ, ਜਿਸ ਉਪਰੰਤ ਸਕੂਲ ਪ੍ਰਬੰਧਕਾਂ, ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਆਨਲਾਈਨ ਸਮਾਗਮ ਦੌਰਾਨ ਬ੍ਰਿਟਿਸ਼ ਕੌਂਸਲ ਵੱਲੋਂ ਇਹ ਐਵਾਰਡ ਦੇਣ ਦਾ ਐਲਾਨ ਕੀਤੇ ਜਾਣ ਉਪਰੰਤ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉਨ੍ਹਾਂ ਕਿਹਾ ਕਿ ਇਸ ਕਾਮਯਾਬੀ ਦਾ ਸੇਹਰਾ ਸਕੂਲ ਪ੍ਰਬੰਧਕਾਂ ਦੀ ਯੋਗ ਅਗਵਾਈ ਨੂੰ ਜਾਂਦਾ ਹੈ ਅਤੇ ਇਸੇ ਕਾਰਨ ਹੀ ਅਦਾਰਾ ਇਸ ਐਵਾਰਡ ਨੂੰ ਹਾਸਲ ਕਰਨ ਦੇ ਸਮਰੱਥ ਹੋਇਆ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ

ਸਵ. ਆਤਮਾ ਸਿੰਘ ਵੱਲੋਂ ਵਿੱਦਿਆ ਦੇ ਮੰਦਰ ਉਸਾਰਦਿਆਂ ਜੋ ਸੁਪਨੇ ਦੇਖੇ

ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਨੇ ਸਮੂਹ ਸਟਾਫ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਵ. ਆਤਮਾ ਸਿੰਘ ਵੱਲੋਂ ਵਿੱਦਿਆ ਦੇ ਮੰਦਰ ਉਸਾਰਦਿਆਂ ਜੋ ਸੁਪਨੇ ਦੇਖੇ ਸਨ, ਉਨ੍ਹਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ ਅਤੇ ਬ੍ਰਿਟਿਸ਼ ਕੌਂਸਲ ਵੱਲੋਂ ਮਿਲਿਆ ਇਹ ਖ਼ਿਤਾਬ ਵੀ ਉਸੇ ਕੜੀ ਦਾ ਹੀ ਹਿੱਸਾ ਹੈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਦਾਰਾ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ । ਇਸ ਮੌਕੇ ਵਾਈਸ ਪ੍ਰਿੰਸੀਪਲ ਰੇਨੂੰ ਅਰੋਡ਼ਾ, ਨਰਿੰਦਰ ਪੱਤਰ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਸ਼ਵੇਤਾ ਮਹਿਤਾ, ਰੇਨੂ ਬਾਲਾ, ਛਿੰਦਰਪਾਲ ਕੌਰ, ਪਰਮਿੰਦਰ ਕੌਰ, ਲਵਿਤਾ, ਨੀਲਮ ਕਾਲੜਾ, ਰਣਜੀਤ ਸਿੰਘ, ਭੁਪਿੰਦਰ ਕੌਰ, ਦਲਜੀਤ ਕੌਰ, ਨਿਧੀ ਸੰਗੋਤਰਾ, ਸੁਮਨ ਸ਼ਰਮਾ,

ਹਰਪਾਲ ਕੌਰ, ਮਨਜਿੰਦਰ ਸਿੰਘ, ਹਰਪਿੰਦਰ ਕੌਰ, ਪਵਨਦੀਪ ਕੌਰ, ਅੰਜੂ, ਗੁਰਪ੍ਰੀਤ ਕੌਰ, ਪਰਵੀਨ ਕੌਰ, ਕਰਨਜੀਤ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ । ਇਹ ਵਖ ਵਖ ਐਕਟੀਵੀਟੀ ਵਿਚ ਮੋਹਰੀ ਰਿਹਂਦਾ ਪਿੱਛੈ ਜਹੈ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਕਾਲਜ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਸੀ। ਜਿਸ ਵਿੱਚ  ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੈ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਣੀ ਸ਼ਹਾਦਤ ਸਿੱਖ ਧਰਮ ਵਿੱਚ ਉਨ੍ਹਾਂ ਦੇ ਯੋਗਦਾਨ ਸਬੰਧੀ ਵਿਸ਼ਿਆਂ ਤੇ ਪੋਸਟਰ  ਬਣਾਏ ਸਨ, ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਕਰਵਾਏ ਗਏ। ਇਸ ਆਨਲਾਈਨ ਮੁਕਾਬਲੇ ਚ ਪੰਜ ਕਲਾਸਾਂ ਦੇ ਅੱਠ ਵਿਦਿਆਰਥੀਆਂ ਨੇ ਹਿੱਸਾ ਲਿਆ।

 

ਯਾਤਰਾ ਰਿਵਾਲਸਰ ਆਈਲੈਂਡ ਹਿਮਾਚਲ