ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਜਬਰ ਡੀ.ਟੀ.ਐੱਫ.
Government repression

ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਜਬਰ ਡੀ.ਟੀ.ਐੱਫ.

Government repression / ਅਧਿਆਪਕ ਲਾਮਬੰਦੀ ਨਾਲ ਦਿਆਂਗੇ ਜੁਆਬ: ਦਿੱਗਵਿਜੇ ਪਾਲ ਸ਼ਰਮਾ

ਚੰਡੀਗੜ੍ਹ 8 ਜੂਨ( ਪ੍ਰਵੀਨ ਸ਼ਰਮਾ ) ਮੁੱਖ ਮੰਤਰੀ ਦੇ ਸ਼ਹਿਰ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਜਬਰ ਹੈ ਜਿਹੜਾ ਬੇਰੁਜ਼ਗਾਰਾਂ ਦੀ ਆਵਾਜ਼ ਬੰਦ ਕਰਕੇ ਹੱਕਾਂ ਹਿਤਾਂ ਦੀ ਲੜ੍ਹਾਈ ਨੂੰ ਦਬਾਉਣ ਜਿਹੀਆਂ ਲੋਕ ਵਿਰੋਧੀ ਨੀਤੀਆਂ ਦਾ ਪ੍ਰਤੀਕ ਹੈ।

ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਤਿਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾਈ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਸਕੱਤਰ ਸਰਵਣ ਸਿੰਘ ਔਜਲਾ ਨੇ ਮੋਤੀ ਮਹਿਲ ਵੱਲ ਵਧਦੇ ਬੇਰੁਜ਼ਗਾਰ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਰੁਜ਼ਗਾਰ ਦੇਣ ਦੀ ਬਜਾਏ ਲਾਠੀ,

ਉਨ੍ਹਾਂ ਆਖਿਆ ਕਿ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਰਾਜ ਸੱਤਾ ਵਿੱਚ ਆਈ ਕੈਪਟਨ ਸਰਕਾਰ ਹੁਣ ਰੁਜ਼ਗਾਰ ਦੇਣ ਦੀ ਬਜਾਏ ਲਾਠੀ, ਗੋਲੀ ਦੀ ਨੀਤੀ ਤੇ ਉੱਤਰ ਆਈ ਹੈ।ਜਿਹੜੀ ਰੁਜ਼ਗਾਰ ਖੋਹ ਕੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਵੱਟਣ ਜਿਹੇ ਕਾਲੇ ਮਨਸੂਬਿਆਂ ਨੂੰ ਜੱਗ ਜ਼ਾਹਰ ਕਰਦੀ ਹੈ।

ਮੀਡੀਆ ਵਿੱਚ ਨਿੱਤ ਰੋਜ਼ ਵਿਕਾਸ ਦੇ ਝੂਠੇ ਦਾਅਵੇ

ਸਰਕਾਰ ਦੇ ਅਜਿਹੇ ਕਦਮਾਂ ਦੀ ਤਿੱਖੀ ਆਲੋਚਨਾ ਕਰਦਿਆਂ ਸੂਬਾਈ ਆਗੂਆਂ ਕਰਨੈਲ ਸਿੰਘ ਚਿੱਟੀ, ਗੁਰਮੀਤ ਕੋਟਲੀ, ਜਸਵਿੰਦਰ ਸਿੰਘ ਬਠਿੰਡਾ ਤੇ ਬਲਬੀਰ ਚੰਦ ਲੌਂਗੋਵਾਲ ਨੇ ਆਖਿਆ ਕਿ ਮੀਡੀਆ ਵਿੱਚ ਨਿੱਤ ਰੋਜ਼ ਵਿਕਾਸ ਦੇ ਝੂਠੇ ਦਾਅਵੇ ਕਰਦੇ ਲੱਖਾਂ ਰੁਪਏ ਦੇ ਇਸ਼ਤਿਹਾਰ ਦੇਣ ਵਾਲੀ ਸਰਕਾਰ ਬੇਰੁਜ਼ਗਾਰਾਂ ਨੂੰ ਸੜਕਾਂ ਤੇ ਰੋਲ ਰਹੀ ਹੈ।

ਕੈਪਟਨ ਹਕੂਮਤ ਆਪਣੇ ਧਨਾਢ ਵਿਧਾਇਕਾਂ,ਮੰਤਰੀਆਂ ਦੇ ਧੀਆਂ ਪੁੱਤਰਾਂ ਨੂੰ ਨੌਕਰੀਆਂ ਦੇਣ ਲਈ ਪੱਬਾਂ ਭਰ

ਆਗੂਆਂ ਨੇ ਆਖਿਆ ਕੈਪਟਨ ਹਕੂਮਤ ਆਪਣੇ ਧਨਾਢ ਵਿਧਾਇਕਾਂ,ਮੰਤਰੀਆਂ ਦੇ ਧੀਆਂ ਪੁੱਤਰਾਂ ਨੂੰ ਨੌਕਰੀਆਂ ਦੇਣ ਲਈ ਪੱਬਾਂ ਭਰ ਹੈ ਪਰ ਕਾਬਲ ਤੇ ਯੋਗ ਬੇਰੁਜ਼ਗਾਰ ਅਧਿਆਪਕਾਂ ਨੂੰ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ।ਅਧਿਆਪਕ ਆਗੂਆਂ ਨੇ ਪੰਜਾਬ ਦੀਆਂ ਬੇਰੁਜ਼ਗਾਰ ਅਧਿਆਪਕ ਧੀਆਂ ਤੇ ਪਟਿਆਲੇ ਦੀ ਮਰਦਾਨਾ ਪੁਲਿਸ ਵੱਲੋਂ ਕੀਤੀ ਖਿੱਚ ਧੂਹ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਮੋਦੀ ਹਕੂਮਤ ਦੀ ਤਰਜ਼ ਤੇ ਰੁਜ਼ਗਾਰ ਖੋਹ ਕੇ ਨਿੱਜੀਕਰਨ ਦੀਆਂ ਨੀਤੀਆਂ ਨਾਲ ਦੀ ਲੁੱਟ ਦਾ ਰਾਹ ਪੱਧਰਾ ਕਰਨਾ ਲੋਕ ਹਿਤਾਂ ਨਾਲ ਸਿੱਧਾ ਧ੍ਰੋਹ ਹੈ।

ਆਗੂਆਂ ਨੇ ਸਪੱਸ਼ਟ ਕੀਤਾ ਕਿ ਅਧਿਆਪਕਾਂ ਦੀ ਲਾਮਬੰਦੀ ਕਰਕੇ ਸਰਕਾਰ ਦੀ ਤਾਨਾਸ਼ਾਹੀ ਤੇ ਸਿੱਖਿਆ ਵਿਰੋਧੀ ਨੀਤੀਆਂ ਦਾ ਜੁਆਬ ਦਿੱਤਾ ਜਾਵੇਗਾ।ਜਥੇਬੰਦੀ ਦੇ ਸੂਬਾਈ ਆਗੂਆਂ ਨੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਰਿਹਾ ਕਰਨ ਤੇ ਲਾਠੀਚਾਰਜ਼ ਕਰਵਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। Government repression

ਪੈਸੇ ਲੈ ਕੇ ਸੁਲਤਾਨਪੁਰ ਲੋਧੀ ਦੀ ਟਿਕਟ ਦਿੱਤੀ ਗਈ ਸੀ.