ਕ੍ਰਿਸਮਿਸ ਸਬੰਧੀ ਸਮਾਗਮ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ

ਕ੍ਰਿਸਮਿਸ ਸਬੰਧੀ ਸਮਾਗਮ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ

ਫਗਵਾੜਾ (ਵਿਵੇਕ ਮਰਵਾਹਾ ਆਸ਼ੂ )

ਫਾਇਰ ਆਫ ਗੋਡ ਚਰਚ ਵਿਖੇ ਕਿ੍ਰਸਮਿਸ ਦਾ ਤਿਓਹਾਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਹਨਾਂ ਦੇ ਨਾਲ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਸਮੇਤ ਹੋਰ ਕਾਂਗਰਸੀ ਆਗੂ ਵੀ ਸਨ। ਜੋਗਿੰਦਰ ਸਿੰਘ ਨੇ ਸਮੂਹ ਹਾਜਰੀਨ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਹੋਰ ਸਾਰੇ ਮਹਾਪੁਰਸ਼ਾਂ ਦੀ ਤਰ੍ਹਾਂ ਹੀ ਯੀਸ਼ੂ ਮਸੀਹ ਨੇ ਦੁਨੀਆ ਨੂੰ ਸ਼ਾਂਤੀ, ਪ੍ਰੇਮ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ ਜਿਸ ਤੋਂ ਸਮਾਜ ਨੂੰ ਸੇਧ ਲੈਣੀ ਚਾਹੀਦੀ ਹੈ। ਪ੍ਰਬੰਧਕਾਂ ਵਲੋਂ ਜੋਗਿੰਦਰ ਸਿੰਘ ਮਾਨ ਅਤੇ ਦਲਜੀਤ ਰਾਜੂ ਤੋਂ ਇਲਾਵਾ ਹੋਰ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਕੁਮਾਰ ਹੀਰੋ, ਰਾਮ ਕੁਮਾਰ ਚੱਢਾ, ਮਨਜੋਤ ਸਿੰਘ, ਮੱਖਣਜੀਤ, ਮਨੋਜ ਕੁਮਾਰ, ਰਵਿੰਦਰ ਸਿੰਘ ਪੀ.ਏ. ਟੂ ਮਾਨ ਸਮੇਤ ਵੱਡੀ ਗਿਣਤੀ ਵਿਚ ਮਸੀਹੀ ਭਾਈਚਾਰੇ ਦੇ ਲੋਕ ਹਾਜਰ ਸਨ। 

 

 

Shobha Yatra was taken out on the occasion of the Christmas celebration

Leave a Reply

Your email address will not be published. Required fields are marked *

error: Content is protected !!