ਵਧੀਕ ਡਿਪਟੀ ਕਮਿਸ਼ਨਰ ਨੇ 26 ਜਨਵਰੀ ਮੌੌਕੇ ਹੋੋਣ ਵਾਲੇ ਸਮਾਗਮ ਨੂੰ

ਦਫਤਰ ਜ਼ਿਲਾ ਲੋੋਕ ਸੰਪਰਕ ਅਫਸਰ, ਫਰੀਦਕੋੋਟ

 

ਵਧੀਕ ਡਿਪਟੀ ਕਮਿਸ਼ਨਰ ਨੇ 26 ਜਨਵਰੀ ਮੌੌਕੇ ਹੋੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ

ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕੋੋਵਿਡ ਸਾਵਧਾਨੀਆਂ ਦੇ ਮੱਦੇਨਜ਼ਰ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-ਗੁਰਜੀਤ ਸਿੰਘ

ਫਰੀਦਕੋੋਟ, 07 ਜਨਵਰੀ ( ਦਰਸ਼ਨ ਸਿੰਘ ਬਰਾੜ ): ਵਧੀਕ ਡਿਪਟੀ ਕਮਿਸ਼ਨਰ(ਜ) ਸ: ਗੁਰਜੀਤ ਸਿੰਘ ਨੇ 26 ਜਨਵਰੀ 2020 ਨੂੰ ਇੱਥੋੋ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰਾ ਦਿਵਸ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

ਮੀਟਿੰਗ ਨੂੰ ਸੰਬੋੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ: ਗੁਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਸਾਲ ਦੀ ਤਰਾਂ ਇਸ ਸਾਲ ਵੀ ਗਣਤੰਤਰਤਾ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜ਼ੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨਾਂ ਦੱਸਿਆ ਕਿ ਕੋੋਈ ਵੀ ਸੱਭਿਆਚਾਰਕ ਪ੍ਰੋਗਰਾਮ ਜਾਂ ਦੇਸ਼ ਭਗਤੀ ਦਾ ਪ੍ਰੋੋਗਰਾਮ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੀ ਹੋੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋੋਂ ਉਨਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਉਹ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜ਼ੋੋ ਇਸ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ।ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿ) ਸ: ਪ੍ਰੀਤ ਮਹਿੰਦਰ ਸਿੰਘ ਸਹੋੋਤਾ, ਐਸ.ਡੀ.ਐਮ. ਮੈਡਮ ਪੂਨਮ ਸਿੰਘ,ਐਸ.ਡੀ.ਐਮ. ਕੋੋਟਕਪੂਰਾ ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. (ਐੱਚ) ਸ੍ਰੀ ਯਾਦਵਿੰਦਰ ਸਿੰਘ ਤਹਿਸੀਲਦਾਰ ਸ੍ਰੀ ਪਰਮਜੀਤ ਸਿੰਘ ਬਰਾੜ, ਬੀ.ਐੱਸ ਐਫ ਅਧਿਕਾਰੀ , ਮੀਡੀਆ ਕੁਆਰਡੀਨੇਟਰ ਸ: ਜਸਬੀਰ ਸਿੰਘ ਜੱਸੀ, ਪ੍ਰੋੋ: ਪਰਮਿੰਦਰ ਸਿੰਘ, ਦਵਿੰਦਰ ਕਟਾਰੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Natural life long nd Healthier with Milk ,दूध विशेष हितकर भोजन. 

<

 

अलविदा 2020 / सियासी गलियारे में एक नई चर्चा छेड़ गया साल 20 20 

Leave a Reply

Your email address will not be published. Required fields are marked *

error: Content is protected !!