ਮਰੀਜ਼ਾਂ ਦਾ ਚੈੱਕਅਪ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ
Moga ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਦੇ ਮੈਂਬਰ ਸਾਹਿਬਾਨਾਂ ਡਾ ਰੋਬਿਨ ਅਰੋੜਾ, ਡਾ ਅੰਮ੍ਰਿਤਪਾਲ ਸਿੰਘ, ਡਾ ਜਸਬੀਰ ਕੌਰ ਕਟਾਰੀਆ, ਡਾ ਲਵਪ੍ਰੀਤ ਸਿੰਘ ਆਦਿ ਨੇ ਸੰਤ ਬਾਬਾ ਕਰਨੈਲ ਦਾਸ ਮਹਾਰਾਜ ਜੀ ਦੇ ਅਸ਼ੀਰਵਾਦ ਨਾਲ ਵਿਵੇਕ ਆਸ਼ਰਮ ਬਰਗਾੜੀ ਵਿਖੇ ਸੰਤ ਬਾਬਾ ਮੋਹਣ ਦਾਸ ਜੀ ਦੀ ਅਗਵਾਈ ਹੇਠ ਇਲੈਕਟ੍ਰੋਹੋਮਿਓਪੈਥਿਕ ਦਵਾਈਆਂ ਦਾ ਕੈਂਪ ਲਗਾਇਆ।ਜਿਸ ਵਿੱਚ ਸੌ ਤੋਂ ਉੱਪਰ ਮਰੀਜ਼ਾਂ ਦਾ ਚੈੱਕਅਪ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਕੈਂਪ ਵਿਚ ਡਾ ਕਰਤਾਰ ਸਿੰਘ, ਡਾ ਕੁਲਦੀਪ ਕੌਰ, ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਸ਼ਮਿੰਦਰ ਸਿੰਘ, ਮੈਡਮ ਅੰਕੁਸ਼ ਆਦਿ ਨੇ ਵੀ ਸਹਿਯੋਗ ਦਿੱਤਾ।
अलविदा 2020 / सियासी गलियारे में एक नई चर्चा छेड़ गया साल 20 20