ਕਿਸਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰ ਮੋਦੀ ਸਰਕਾਰ=ਰਸੂਲਪੁਰੀ
ਕਿਸਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰ ਮੋਦੀ ਸਰਕਾਰ=ਰਸੂਲਪੁਰੀ
ਮੱਲ੍ਹੀਆ ਕਲਾ 5 ਜਨਵਰੀ ਮਨਜੀਤ ਮਾਨ
ਸ.ਹਰਪ੍ਰੀਤ ਸਿੰਘ ਰਸੂਲਪੁਰੀ (ਜਰਨਲ ਸਕੱਤਰ ਆਂਲ ਇੰਡੀਆ ਐਂਟੀ ਕੁਰੱਪਸ਼ਨ ਫ਼ਰੰਟ ਪੰਜਾਬ) ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਜਿੰਨੇ ਵੀ ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਉਨ੍ਹਾਂ ਦੀ ਜ਼ਿੰਮੇਵਾਰ ਤਾਨਾਸ਼ਾਹੀ ਕੇਂਦਰ ਦੀ ਮੋਦੀ ਸਰਕਾਰ ਹੈ ਰਸੂਲਪੁਰੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਅਤੇ ਨਲਾਇਕੀਆਂ ਕਰਕੇ ਹੀ ਕਿਸਾਨਾਂ ਨੂੰ ਅੱਜ ਇਹਨਾਂ ਹਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈੈ ਰਸੂਲਪੁਰੀ ਨੇ ਕਿਹਾ ਕਿ ਜਿਨੇ ਵੀ ਕਿਸਾਨ ਭਰਾਵਾਂ ਦੀਆਂ ਜਾਨਾਂ ਗਈਆਂ ਹਨ ਮੋਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਇੱਕ-ਇੱਕ ਕਰੌੜ ਰੁਪਏ ਮੁਆਵਜ਼ਾ ਸ਼ਹੀਦੀ ਦਾ ਦਰਜਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਰਸੂਲਪੁਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨ ਮਾਰੂ ਕਾਲੇ ਕਾਨੂੰਨ ਜਲਦ ਤੋਂ ਜਲਦ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੇ ਗੰਭੀਰ ਸਿੱਟੇ ਨਿਕਲਣਗੇ ਅਤੇ ਇਸ ਦਾ ਖਮਿਆਜ਼ਾ ਮੋਦੀ ਸਰਕਾਰ ਨੂੰ ਭੁਗਤਣਾ ਪਵੇਗਾ।
अलविदा 2020 / सियासी गलियारे में एक नई चर्चा छेड़ गया साल 20 20