ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਮਿਉਂਸਿਪਲ ਚੋਣਾਂ ਸ਼ਾਨ ਨਾਲ ਜਿੱਤੇਗਾ

ਮਿਉਂਸਪਲ ਚੋਣਾਂ ਲਈ ਅਕਾਲੀ ਦਲ ਨੇ ਕੀਤੇ ਕਮਰਕੱਸੇ  
ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਮਿਉਂਸਿਪਲ ਚੋਣਾਂ ਸ਼ਾਨ ਨਾਲ ਜਿੱਤੇਗਾ- ਬੀਬੀ ਗੁਰਪ੍ਰੀਤ ਕੌਰ  
ਹੁਸੈਨਪੁਰ, 28 ਦਸੰਬਰ(ਕੌੜਾ)-ਅਗਾਮੀ ਮਿਉਂਸਿਪਲ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਨੇ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ   ਇਨ੍ਹਾਂ ਚੋਣਾਂ ਲਈ ਕਮਰ ਕੱਸੇ ਕਰ ਲਏ ਹਨ । ਇਸ ਸਬੰਧੀ    ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸ ਜੀ ਪੀ ਸੀ ਦੀ ਪ੍ਰਧਾਨਗੀ ਹੇਠ ਹੋਈ  । 
ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸ ਜੀ ਪੀ ਸੀ ਨੇ ਇਸ ਮੀਟਿੰਗ ਦੌਰਾਨ ਕਿਹਾ ਕਿ   ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਮਿਊਂਸਪਲ ਚੋਣਾਂ 13 ਵਾਰਡਾਂ ਵਿੱਚੋਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਇਸਤਰੀ ਵਿੰਗ ਇਨ੍ਹਾਂ ਚੋਣਾਂ ਵਿੱਚ ਮੋਢੇ ਨਾਲ ਮੋਢਾ  ਜੋੜ ਕੇ ਸਾਥ ਦੇਵੇਗਾ ।
ਉਨ੍ਹਾਂ ਕਿਹਾ ਕਿ  ਕਾਂਗਰਸ ਸਰਕਾਰ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਜੋ ਵਾਅਦੇ ਕੀਤੇ ਸਨ। ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ  ਨਹੀਂ ਕੀਤਾ   ਗਿਆ ।  ਇਸੇ ਪ੍ਰਕਾਰ ਹੀ ਘਰ ਘਰ ਨੌਕਰੀ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਹੋਇਆ । ਪ੍ਰੰਤੂ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਦੇਣ ਦੀ ਬਜਾਏ ਉਨ੍ਹਾਂ ਉੱਪਰ  ਲਾਠੀਚਾਰਜ ਕਰ ਰਹੀ ਹੈ। ਕਾਂਗਰਸ ਸਰਕਾਰਾਂ ਨੂੰ ਧੱਕੇ ਨਾਲ ਝੂਠੇ ਪਰਚੇ ਦਰਜ ਕਰਨ ਤੋਂ ਸਿਵਾਏ   ਹੋਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ । 
 ਉਨ੍ਹਾਂ ਕਿਹਾ ਕਿ ਅਗਾਮੀ ਮਿਉਂਸਿਪਲ ਚੋਣਾਂ ਲਈ ਅਕਾਲੀ ਦਲ ਦੀ ਪੂਰਨ ਤੌਰ ਤੇ ਤਿਆਰੀ ਹੈ ਅਤੇ ਇਸ ਵਿੱਚ ਕਾਂਗਰਸ ਸਰਕਾਰ ਨੂੰ ਲੋਕ ਸਬਕ ਸਿਖਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ।ਇਸ ਮੌਕੇ ਤੇ   ਵਿੱਕੀ ਚੌਹਾਨ, ਲਖਵਿੰਦਰ ਸਿੰਘ , ਬੀਬੀ ਪ੍ਰਵੀਨ ਚੌਹਾਨ ਤੇ ਬੀਬੀ ਸਿਮਰਨ ਧੀਰ, ਬੀਬੀ ਬਲਜੀਤ ਕੌਰ ਤੇ ਬੀਬੀ ਜੋਤੀ ਬਾਲਾ ਆਦਿ ਮੈਂਬਰਾਂ ਨੇ ਭਾਗ ਲਿਆ।
 ਅਗਾਮੀ ਮਿਉਂਸਿਪਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸਜੀਪੀਸੀ ਤੇ ਹੋਰ  

Leave a Reply

Your email address will not be published. Required fields are marked *

error: Content is protected !!