ਮੁਲਾਜ਼ਮਾਂ ਨਾਲ ਵਾਅਦੇਵੋਟਾਂ ਤੋਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਕੀਤੇ  ਗਏ ਸਨ…

ਡਿਪਟੀ ਡਾਇਰੈਕਟਰ ਵੱਲੋਂ ਜਾਰੀ ਮੁਲਾਜ਼ਮ ਮਾਰੂ ਪੱਤਰਾਂ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ — ਮਹੇਣੀਆਂ
ਕੌਂਡਲ

ਮੱਲ੍ਹੀਆ ਕਲਾ 9 ਜਨਵਰੀ (ਮਨਜੀਤ ਮਾਨ)

ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮਹੈਣੀਆਂ ਅਤੇ ਸੂਬਾ ਪ੍ਰੈੱਸ ਸਕੱਤਰ ਸੰਜੀਵ ਕੌਂਡਲ ਨੇ ਸਾਂਝੇ ਪ੍ਰੈੱਸ ਨੋਟ ਰਾਹੀਂ ਪੰਜਾਬ ਸਰਕਾਰ ਵੱਲੋਂ ਸੰਘਰਸ਼ ਕਰ ਰਹੇ ਮੁਲਾਜ਼ਮ ਸਾਥੀਆਂ ਦੇ ਵਿਰੋਧ ਵਿੱਚ ਇੱਕ ਮੁਲਾਜ਼ਮ ਮਾਰੂ ਪੱਤਰ ਜਾਰੀ ਕੀਤਾ ਗਿਆ ਹੈ

ਜਿਸ ਵਿੱਚ ਜਲ ਸਪਲਾਈ ਸਕੀਮਾਂ ਤੇ ਕੰਮ ਕਰ ਰਹੇ ਫੀਲਡ ਸਟਾਫ ਨੂੰ ਟਾਰਗੈੱਟ ਕਰ ਕੇ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਉਣੀ ਅਤੇ ਗੈਰਹਾਜ਼ਰੀ ਤੇ ਉਨ੍ਹਾਂ ਦੀ ਨੌਕਰੀ ਨੂੰ ਖਤਮ ਕਰਨ ਦੇ ਆਰਡਰ ਜਾਰੀ ਕੀਤੇ ਗਏ ਹਨ ਜਥੇਬੰਦੀ ਪੰਜਾਬ ਸਰਕਾਰ ਦੇ ਡਿਪਟੀ ਡਾਇਰੈਕਟਰ ਵੱਲੋਂ ਜਾਰੀ ਇਸ ਪੱਤਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕਰਦੀ ਹੈ ਕਿ ਜੋ ਮੁਲਾਜ਼ਮਾਂ ਨਾਲ ਵਾਅਦੇਵੋਟਾਂ ਤੋਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਕੀਤੇ  ਗਏ ਸਨ ਜਿਨ੍ਹਾਂ ਵਿੱਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਛੇਵਾਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨਾ ਅਤੇ ਉਨ੍ਹਾਂ ਦੇ ਬਕਾਏ ਜਾਰੀ ਕਰਨੇ ਆਦਿ ਮੰਗਾਂ ਸਨ ਜੋ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ ਪਰ ਅੱਜ ਚਾਰ ਸਾਲ ਤੋਂ ਵੀ ਜ਼ਿਆਦਾ ਸਮਾਂ ਹੋਣ ਦੇ ਬਾਅਦ ਵੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ 

ਪੰਜਾਬ ਸਰਕਾਰ ਲਈ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਚਾਰ ਸਾਲਾਂ ਵਿੱਚ ਕਿਸੇ ਵੀ ਜਥੇਬੰਦੀ ਨੂੰ ਕੈਪਟਨ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮਹੈਣੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਨਾਲ ਸਬੰਧਤ ਸੂਬਾ ਹੈ ਇਸ ਲਈ ਸਾਰਿਆਂ ਦਾ ਧਿਆਨ ਕਿਸਾਨੀ ਸੰਘਰਸ਼ ਵਾਲੇ ਪਾਸੇ ਲੱਗਾ ਹੋਇਆ ਜਿਸ ਦਿਨ ਇਹ ਕਿਸਾਨੀ ਸੰਘਰਸ਼ ਜਿੱਤ ਤੋਂ ਬਾਅਦ ਸਮਾਪਤ ਹੋ ਗਿਆ ਉਸ ਦਿਨ ਤੋਂ ਬਾਅਦ ਸਾਰੀਆਂ ਹੀ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਦਾ ਮੋਤੀ ਮਹਿਲ ਘੇਰਨ ਦੀ ਤਿਆਰੀ ਹੋ ਜਾਵੇਗੀ ਜੇਕਰ ਕੈਪਟਨ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਸਾਰੇ ਕੀਤੇ ਵਾਅਦੇ ਜੇਕਰ ਕੈਪਟਨ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਕਾਂਗਰਸੀ ਆਗੂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਚਾਰ ਕਰਨ ਲਈ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਜਥੇਬੰਦੀਆਂ ਵੱਲੋਂ ਇਸ ਕੈਪਟਨ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ

Leave a Reply

Your email address will not be published. Required fields are marked *

error: Content is protected !!